North India Times
Hpgovt campaign

ਗਣਤੰਤਰ ਦਿਵਸ ਮੌਕੇ 11 ਪੁਲੀਸ ਅਫਸਰ ‘ਮੁੱਖ ਮੰਤਰੀ ਪੁਲੀਸ ਮੈਡਲ’ ਨਾਲ ਸਨਮਾਨਿਤ

ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੌਰਿਆ ਚੱਕਰ ਮੇਜਰ ਹਰਮਿੰਦਰ ਪਾਲ ਸਿੰਘ ਨੂੰ ਮਿਸਾਲੀ ਬਹਾਦਰੀ ਦਿਖਾਉਣ ਲਈ ਸ਼ਰਧਾ ਦੇ ਫੁੱਲ ਭੇਟ

ਵੱਖ-ਵੱਖ ਖੇਤਰਾਂ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੀਆਂ 43 ਸ਼ਖਸੀਅਤਾਂ ਦਾ ਸਨਮਾਨ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲੀਸ ਦੇ 11 ਅਫਸਰਾਂ ਨੂੰ ਆਪਣੀ ਡਿਊਟੀ ਤਨਦੇਹੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਸਦਕਾ ਮੁੱਖ ਮੰਤਰੀ ਪੁਲੀਸ ਮੈਡਲ ਨਾਲ ਸਨਮਾਨਿਤ ਕੀਤਾ। ਇਸੇ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਮਿਸਾਲੀ ਸੇਵਾਵਾਂ ਨਿਭਾਉਣ ਵਾਲੀ 43 ਉੱਘੀਆਂ ਸ਼ਖਸੀਅਤਾਂ ਦਾ ਵੀ ਸਨਮਾਨ ਕੀਤਾ ਗਿਆ।

71ਵੇਂ ਗਣਤੰਤਰ ਦਿਵਸ ਮੌਕੇ ਮੁੱਖ ਮੰਤਰੀ ਨੇ ਸ਼ੌਰਿਆ ਚੱਕਰ ਮੇਜਰ ਹਰਮਿੰਦਰ ਪਾਲ ਸਿੰਘ ਦੀ ਯਾਦ ਵਿੱਚ ਫੁੱਲ ਮਾਲਾਵਾਂ ਭੇਟ ਕਰਕੇ ਮਹਾਨ ਸਪੂਤ ਨੂੰ ਸ਼ਰਧਾਂਜਲੀ ਭੇਟ ਕੀਤੀ ਜਿਨ•ਾਂ ਨੇ ਜੰਮੂ ਕਸ਼ਮੀਰ ਵਿੱਚ ਅੱਤਵਾਦੀਆਂ ਨਾਲ ਲੜਦਿਆਂ ਪ੍ਰੇਰਨਾਮਈ ਅਗਵਾਈ, ਲਾਮਿਸਾਲ ਬਹਾਦਰੀ ਤੇ ਸਾਹਸ ਦਿਖਾਇਆ ਅਤੇ ਫੌਜ ਦੀਆਂ ਉਚੀਆਂ ਰਵਾਇਤਾਂ ਅਨੁਸਾਰ ਮਿਸਾਲੀ ਕੁਰਬਾਨੀ ਦਿੱਤੀ।

ਇਸੇ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਐਸ.ਪੀ. ਹੈੱਡਕੁਆਰਟਰ ਰੋਪੜ ਜਗਜੀਤ ਸਿੰਘ, ਏ.ਸੀ.ਪੀ. ਇੰਡਸਟਰੀਅਲ ਏਰੀਆ ਸੰਦੀਪ ਕੁਮਾਰ ਅਤੇ ਡੀ.ਐਸ.ਪੀ. ਹੈੱਡਕੁਆਰਟਰ ਰੋਪੜ ਚੰਦ ਸਿੰਘ ਨੂੰ ‘ਮੁੱਖ ਮੰਤਰੀ ਰਕਸ਼ੱਕ ਪਦਕ’ ਨਾਲ ਸਨਮਾਨਿਤ ਕੀਤਾ ਗਿਆ। ਇਸੇ ਤਰ•ਾਂ ਕੈਪਟਨ ਅਮਰਿੰਦਰ ਸਿੰਘ ਨੇ ਡਿਊਟੀ ਦੌਰਾਨ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਹੋਰ ਪੁਲੀਸ ਅਧਿਕਾਰੀਆਂ ਨੂੰ ਮੁੱਖ ਮੰਤਰੀ ਮੈਡਲ ਨਾਲ ਸਨਮਾਨਿਆ ਜਿਨ.

ਲੁਧਿਆਣਾ ਗੁਰਦੇਵ ਸਿੰਘ, ਡੀ.ਐਸ.ਪੀ. ਇੰਟੈਲੀਜੈਂਸ ਵਿੰਗ ਪੀ.ਏ.ਪੀ. ਕਮਲਜੀਤ ਕੁਮਾਰ, ਇੰਸਪੈਕਟਰ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਪ੍ਰਿਤਪਾਲ ਸਿੰਘ, ਇੰਸਪੈਕਟਰ ਸਪੈਸ਼ਲ ਸੈੱਲ ਇੰਟੈਲੀਜੈਂਸ ਪੰਜਾਬ ਸੁਖਜੀਤ ਸਿੰਘ, ਬਰਨਾਲਾ ਤੋਂ ਸਬ ਇੰਸਪੈਕਟਰ ਹਰਸ਼ਜੋਤ ਕੌਰ, ਪੀ.ਪੀ.ਏ. ਫਿਲੌਰ ਦੇ ਸਬ ਇੰਸਪੈਕਟਰ ਭੁਪਿੰਦਰ ਸਿੰਘ, ਫਤਹਿਗੜ• ਸਾਹਿਬ ਤੋਂ ਸਬ ਇੰਸਪੈਕਟਰ ਹਰਜੀਤ ਸਿੰਘ, ਵਿਜੀਲੈਂਸ ਬਿਊਰੋ ਐਸ.ਏ.ਐਸ. ਨਗਰ ਦੇ ਏ.ਐਸ.ਆਈ. ਹੈੱਡਕੁਆਰਟਰ ਕੁਲਭੂਸ਼ਨ ਬੱਗਾ, ਏ.ਐਸ.ਆਈ. ਇੰਟੈਲੀਜੈਂਸ ਵਿੰਗ ਪੰਜਾਬ ਮਨਪ੍ਰੀਤ ਸਿੰਘ, ਏ.ਐਸ.ਆਈ. ਇੰਟੈਲੀਜੈਂਸ ਵਿੰਗ ਪੰਜਾਬ ਨਰਿੰਦਰ ਕੁਮਾਰ ਅਤੇ ਕਾਂਸਟੇਬਲ ਇੰਟੈਲੀਜੈਂਸ ਵਿੰਗ ਪੰਜਾਬ ਬਿਕਰਮਜੀਤ ਸਿੰਘ ਸ਼ਾਮਲ ਹਨ।

Leave A Reply

Your email address will not be published.