North India Times
North India Breaking political, entertainment and general news

ਮੁੱਖ ਮੰਤਰੀ ਨੇ ਹੰਗਾਮੀ ਮੀਟਿੰਗ ਕਰਕੇ ਸੂਬੇ ‘ਚ ਹੜ

321

Warning: A non-numeric value encountered in /home/northcyp/public_html/wp-content/themes/publisher1/includes/func-review-rating.php on line 212

Warning: A non-numeric value encountered in /home/northcyp/public_html/wp-content/themes/publisher1/includes/func-review-rating.php on line 213

ਮੁੱਖ ਮੰਤਰੀ ਨੇ ਹੰਗਾਮੀ ਮੀਟਿੰਗ ਕਰਕੇ ਸੂਬੇ ‘ਚ ਹੜ

  • ਵਰਗੀ ਸਥਿਤੀ ਦਾ ਜਾਇਜ਼ਾ ਲਿਆ
    • ਭਲਕੇ ਸਾਰੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਫੌਜ ਨੂੰ ਚੌਕਸ ਰਹਿਣ ਲਈ ਆਖਿਆ
    • ਫਸਲਾਂ ਦੇ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿੱਤ ਕਮਿਸ਼ਨਰ ਮਾਲ ਨੂੰ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਨਿਰਦੇਸ਼

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਲਕੇ ਸੂਬੇ ਦੇ ਸਾਰੇ ਸਕੂਲ ਤੇ ਕਾਲਜ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਉਨ•ਾਂ ਨੇ ਇਹ ਹੁਕਮ ਲਗਾਤਾਰ ਮੀਂਹ ਪੈਣ ਨਾਲ ਸੂਬੇ ਵਿੱਚ ਪੈਦਾ ਹੋਈ ਹੜ•ਾਂ ਵਰਗੀ ਸਥਿਤੀ ਦਾ ਜਾਇਜ਼ਾ ਲੈਣ ਮੌਕੇ ਦਿੱਤੇ।

ਕਿਸੇ ਤਰ•ਾਂ ਦੀ ਸੰਭਾਵੀ ਸਥਿਤੀ ਨਾਲ ਨਿਪਟਣ ਲਈ ਸੂਬੇ ਦੀ ਸਹਾਇਤਾ ਵਾਸਤੇ ਫੌਜ ਨੂੰ ਵੀ ਚੌਕਸ ਰਹਿਣ ਲਈ ਆਖਿਆ ਗਿਆ ਹੈ।
ਅੱਜ ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ ਸੱਦੀ ਹੰਗਾਮੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਪਿਛਲੇ ਚਾਰ ਦਿਨਾਂ ਤੋਂ ਭਾਰੀ ਮੀਂਹ ਪੈਣ ਨਾਲ ਫਸਲਾਂ ਦੇ ਨੁਕਸਾਨ ਹੋਣ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਕਰਵਾਉਣ ਦੇ ਵੀ ਹੁਕਮ ਦਿੱਤੇ ਹਨ। ਉਨ•ਾਂ ਨੇ ਵਿੱਤ ਕਮਿਸ਼ਨਰ ਮਾਲ ਨੂੰ ਆਖਿਆ ਕਿ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਗਿਰਦਾਵਰੀ ਦੀ ਪ੍ਰਕ੍ਰਿਆ ਸ਼ੁਰੂ ਕਰਨ ਲਈ ਡਿਪਟੀ ਕਮਿਸ਼ਨਰਾਂ ਨੂੰ ਵਿਸਥਾਰਤ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਜਾਣ।
ਮੁੱਖ ਮੰਤਰੀ ਨੇ ਮੰਤਰੀਆਂ ਤੇ ਵਿਧਾਇਕਾਂ ਨੂੰ ਆਪੋ-ਆਪਣੇ ਇਲਾਕਿਆਂ ਦਾ ਦੌਰਾ ਕਰਕੇ ਜ਼ਮੀਨੀ ਸਥਿਤੀ ਦਾ ਪਤਾ ਲਾਉਣ ਅਤੇ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਨ ਲਈ ਆਖਿਆ ਤਾਂ ਕਿ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਫੌਰੀ ਹੱਲ ਕੀਤਾ ਜਾ ਸਕੇ। ਉਨ•ਾਂ ਨੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਪਸ਼ੂ ਪਾਲਣ ਮਹਿਕਮਿਆਂ ਦੇ ਮੰਤਰੀਆਂ ਨੂੰ ਵੀ ਆਖਿਆ ਕਿ ਸਥਿਤੀ ਦੇ ਮੱਦੇਨਜ਼ਰ ਪ੍ਰਭਾਵਿਤ ਲੋਕਾਂ ਨੂੰ ਖਾਧ ਪਦਾਰਥਾਂ ਦੇ ਪੈਕੇਟ ਵੰਡਣ ਅਤੇ ਪਸ਼ੂਆਂ ਲਈ ਸੁੱਕਾ ਚਾਰਾ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇ।
ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਲੋੜ ਪੈਣ ‘ਤੇ ਫੌਜ, ਬੀ.ਐਸ.ਐਫ., ਐਨ.ਡੀ.ਆਰ.ਐਫ. ਅਤੇ ਹੋਰ ਨੀਮ ਫੌਜੀ ਬਲਾਂ ਪਾਸੋਂ ਹਰੇਕ ਤਰ•ਾਂ ਦੀ ਸਹਾਇਤਾ ਮੰਗਣ ਲਈ ਆਖਿਆ।
ਮੁੱਖ ਮੰਤਰੀ ਨੂੰ ਮੌਜੂਦਾ ਹਾਲਾਤ ਬਾਰੇ ਜਾਣਕਾਰੀ ਦਿੰਦਿਆਂ ਵਿੱਤ ਕਮਿਸ਼ਨਰ ਮਾਲ ਨੇ ਕਿਹਾ ਕਿ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖਣ ਲਈ ਉਨ•ਾਂ ਨੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਲਗਾਤਾਰ ਸੰਪਰਕ ਬਣਾਇਆ ਹੋਇਆ ਹੈ ਅਤੇ ਡਿਪਟੀ ਕਮਿਸ਼ਨਰਾਂ ਨੂੰ ਕਿਸੇ ਵੀ ਤਰ•ਾਂ ਦੀ ਮਦਦ ਲਈ ਆਪੋ-ਆਪਣੇ ਅਧਿਕਾਰ ਖੇਤਰ ਵਿੱਚ ਆਉਂਦੀ ਫੌਜ ਦੀ ਅਥਾਰਟੀ ਨਾਲ ਤੁਰੰਤ ਤਾਲਮੇਲ ਕਰਨ ਲਈ ਆਖਿਆ ਗਿਆ ਹੈ।
ਵਿੱਤ ਕਮਿਸ਼ਨਰ ਮਾਲ ਨੇ ਮੁੱਖ ਮੰਤਰੀ ਨੂੰ ਇਹ ਵੀ ਜਾਣਕਾਰੀ ਦਿੱਤੀ ਕਿ ਹੜ•ਾਂ ਦੀ ਰੋਕਥਾਮ ਦੇ ਕੰਮਾਂ ਦੇ ਨਾਲ-ਨਾਲ ਬਚਾਅ ਕਾਰਜਾਂ ਲਈ ਡਿਪਟੀ ਕਮਿਸ਼ਨਰਾਂ ਨੂੰ ਫੁਟਕਲ ਖਰਚ ਵਜੋਂ 7.40 ਕਰੋੜ ਰੁਪਏ ਭੇਜ ਦਿੱਤੇ ਗਏ ਹਨ।
ਨਿਰੰਤਰ ਆਧਾਰ ‘ਤੇ ਸਥਿਤੀ ਉਪਰ ਨਜ਼ਰ ਰੱਖਣ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਵਿੱਤ ਕਮਿਸ਼ਨਰ ਮਾਲ ਨਾਲ ਨੇੜਿਓਂ ਤਾਲਮੇਲ ਰੱਖਣ ਲਈ ਆਖਿਆ।
ਦੂਸ਼ਿਤ ਪਾਣੀ ਨਾਲ ਡਾਇਰੀਆ, ਪੀਲੀਆ ਅਤੇ ਫਲੂ ਵਰਗੇ ਰੋਗਾਂ ਦੇ ਸੰਭਾਵੀ ਖਤਰੇ ‘ਤੇ ਚਿੰਤਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਇਸ ਦੀ ਰੋਕਥਾਮ ਲਈ ਵਿਸ਼ੇਸ਼ ਮੈਡੀਕਲ ਜਾਂਚ ਕੈਂਪ ਲਾਉਣ ਅਤੇ ਇਸ ਸਬੰਧੀ ਢੁਕਵੀਆਂ ਦਵਾਈਆਂ ਦਾ ਪੁਖਤਾ ਇੰਤਜ਼ਾਮ ਕਰਨ ਲਈ ਆਖਿਆ। ਸਿਹਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਕਿਸੇ ਵੀ ਸਮੱਸਿਆ ਦਾ ਸਾਹਮਣਾ ਕਰਨ ਲਈ ਵਿਭਾਗ ਪੂਰੀ ਤਰ•ਾਂ ਤਿਆਰ ਹੈ ਅਤੇ ਸਾਰੇ ਸਿਵਲ ਸਰਜਨਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਕੇ ਸਥਿਤੀ ਉਪਰ ਨਜ਼ਰ ਰੱਖਣ ਲਈ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ।
ਵਿਚਾਰ-ਚਰਚਾ ਵਿੱਚ ਹਿੱਸਾ ਲੈਂਦਿਆਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਮੁਖੀ ਡੀ.ਕੇ.ਸ਼ਰਮਾ ਨੇ ਦੱਸਿਆ ਕਿ ਭਾਖੜਾ ਦੀ ਸਥਿਤੀ ਇਸ ਵੇਲੇ ਕਾਬੂ ਹੇਠ ਹੈ ਅਤੇ ਉਹ ਪੌਂਗ ਡੈਮ ਦੇ ਪਾਣੀ ਦੇ ਪੱਧਰ ਦੀ ਲਗਾਤਾਰ ਨਿਗਰਾਨੀ ਕਰ ਰਹੇ ਹਨ।
ਇਸ ਦੌਰਾਨ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਪੌਂਗ ਡੈਮ ਦੇ ਪਾਣੀ ਦਾ ਪੱਧਰ ਵੱਧ ਤੋਂ ਵੱਧ 1390 ਫੁੱਟ ਦੀ ਸਮਰਥਾ ਦੇ ਮੁਕਾਬਲੇ ਇਸ ਵੇਲੇ 1385.12 ਫੁੱਟ ਹੈ, ਇਸੇ ਤਰ•ਾਂ ਭਾਖੜਾ ਦੇ ਪਾਣੀ ਦਾ ਪੱਧਰ ਵੱਧ ਤੋਂ ਵੱਧ 1680 ਫੁੱਟ ਦੀ ਸਮਰਥਾ ਦੇ ਮੁਕਾਬਲੇ 1655.49 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਜਿੱਥੇ ਰਾਵੀ ਦਰਿਆ ਦਾ ਪਾਣੀ ਪੈਂਦਾ ਹੈ, ਦੇ ਪਾਣੀ ਦਾ ਪੱਧਰ ਵੱਧ ਤੋਂ ਵੱਧ 527.91 ਮੀਟਰ ਦੇ ਮੁਕਾਬਲੇ 526.65 ਮੀਟਰ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਨੇ ਦੱਸਿਆ ਕਿ ਅੱਜ ਸਵੇਰੇ ਸੂਬਾ ਸਰਕਾਰ ਵੱਲੋਂ ਜਾਰੀ ਕੀਤੇ ਰੈੱਡ ਅਲਰਟ ਤੋਂ ਬਾਅਦ ਸਾਰੇ ਡਿਪਟੀ ਕਮਿਸ਼ਨਰ ਲਗਾਤਾਰ ਮੀਂਹ ਪੈਣ ਦੇ ਮੱਦੇਨਜ਼ਰ ਪੈਦਾ ਹੋਈ ਸਥਿਤੀ ‘ਤੇ ਨੇੜਿਓਂ ਨਜ਼ਰ ਰੱਖ ਰਹੇ ਹਨ ਅਤੇ ਆਫ਼ਤ ਕੰਟਰੋਲ ਰੂਮ ਵੀ ਸਰਗਰਮ ਕਰ ਦਿੱਤੇ ਗਏ ਹਨ। ਸਾਰੇ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਿਆਰ-ਬਰ-ਤਿਆਰ ਰਹਿਣ ਦੇ ਹੁਕਮ ਦਿੱਤੇ ਗਏ ਹਨ।
ਇਸ ਤੋਂ ਇਲਾਵਾ ਅਜਿਹੀ ਸਥਿਤੀ ਵਿੱਚ ਫੌਜ ਨੂੰ ਵੀ ਤਿਆਰ ਰਹਿਣ ਦੀ ਅਪੀਲ ਕੀਤੀ ਗਈ ਹੈ। ਡਿਪਟੀ ਕਮਿਸ਼ਨਰਾਂ ਨੂੰ ਰਾਹਤ ਕੇਂਦਰਾਂ ਦੀ ਸ਼ਨਾਖ਼ਤ ਕਰਕੇ ਲੋਕਾਂ ਨੂੰ ਇਨ•ਾਂ ਰਾਹਤ ਕੇਂਦਰਾਂ ਤੱਕ ਸੁਰੱਖਿਅਤ ਪਹੁੰਚਾਉਣ ਲਈ ਲੋੜੀਂਦੀ ਯੋਜਨਾਬੰਦੀ ਤਿਆਰ ਕਰਨ ਲਈ ਆਖਿਆ। ਹੜ•ਾਂ ਦੇ ਪਾਣੀ ਦੇ ਨਿਕਾਸ ਲਈ ਸਾਜ਼ੋ-ਸਾਮਾਨ ਦਾ ਇੰਤਜ਼ਾਮ ਕੀਤਾ ਚੁੱਕਾ ਹੈ। ਇਸ ਤੋਂ ਇਲਾਵਾ ਸਤਲੁਜ, ਰਾਵੀ ਅਤੇ ਬਿਆਸ ਦਰਿਆਵਾਂ ਨਾਲ ਲਗਦੇ ਇਲਾਕਿਆਂ ਵਿੱਚ ਪੈਂਦੇ ਜ਼ਿਲਿ•ਆਂ ਵਿੱਚ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਕੱਢਣ ਲਈ ਵਾਧੂ ਕਿਸ਼ਤੀਆਂ ਦਾ ਬੰਦੋਬਸਤ ਵੀ ਕੀਤਾ ਜਾ ਚੁੱਕਾ ਹੈ।

You might also like

Comments are closed.