North India Times
North India Breaking political, entertainment and general news

ਵਿਜੀਲੈਂਸ ਨੇ ਰਿਸ਼ਵਤ ਲੈਂਦਾ ਜੇਲ ਵਾਰਡਰ ਰੰਗੇ ਹੱਥੀਂ ਦਬੋਚਿਆ

193

Warning: A non-numeric value encountered in /home/northcyp/public_html/wp-content/themes/publisher1/includes/func-review-rating.php on line 212

Warning: A non-numeric value encountered in /home/northcyp/public_html/wp-content/themes/publisher1/includes/func-review-rating.php on line 213

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਜਿਲਾ ਜੇਲ ਬਰਨਾਲਾ ਵਿਖੇ ਤਾਇਨਾਤ ਜੇਲ ਵਾਰਡਰ ਹਰਮਨਪ੍ਰੀਤ ਸਿੰਘ  ਨੂੰ 17,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜੇਲ ਵਾਰਡਰ ਨੂੰ ਸ਼ਿਕਾਇਤਕਰਤਾ ਮੇਜਰ ਸਿੰਘ ਵਾਸੀ ਪਿੰਡ ਸੈਦੋਕੇ, ਮੋਗਾ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਸ ਦਾ ਪੁੱਤਰ ਜੋ ਕਿ ਬਰਨਾਲਾ ਜੇਲ ਵਿਖੇ 20 ਸਾਲ ਦੀ ਕੈਦ ਕੱਟ ਰਿਹਾ ਹੈ ਅਤੇ 34 ਦਿਨਾਂ ਦੀ ਮੰਜੂਰਸ਼ੁਦਾ ਛੁੱਟੀ ਕੱਟਣ ਲਈ ਘਰ ਆਇਆ ਅਤੇ ਬਿਮਾਰ ਹੋ ਗਿਆ। ਮੈਡੀਕਲ ਸਰਟੀਫਿਕੇਟ ਦੇ ਅਧਾਰ ‘ਤੇ ਛੁੱਟੀ ਵਿਚ ਵਾਧਾ ਕਰਨ ਬਦਲੇ ਉਕਤ ਜੇਲ ਵਾਰਡਰ 20,000 ਰੁਪਏ ਦੀ ਮੰਗ ਕਰ ਰਿਹਾ ਹੈ ਅਤੇ ਸੌਦਾ 17,000 ਰੁਪਏ ਵਿਚ ਤੈਅ ਹੋਇਆ ਹੈ।

ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਜੇਲ ਵਾਰਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 17,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

You might also like

Comments are closed.