North India Times
Hpgovt campaign

ਮੁੱਖ ਮੰਤਰੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਡੇਰਾ ਬੱਲਾਂ ਵੱਲੋਂ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਨ ਦੇ ਯਤਨਾਂ ਦੀ ਵੀ ਸਲਾਹੁਤਾ ਕੀਤੀ।

ਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੁੱਕਰਵਾਰ ਨੂੰ ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਅਤੇ ਪ੍ਰਾਥਨਾ ਕਰਦਿਆਂ ਸੂਬੇ ਦੇ ਲੋਕਾਂ ਦੀ ਨਿਮਰਤਾ ਤੇ ਤਨਦੇਹੀ ਨਾਲ ਸੇਵਾ ਕਰਨ ਦਾ ਆਸ਼ੀਰਵਾਦ ਲਿਆ।

ਮੁੱਖ ਮੰਤਰੀ ਜੋ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਆਸ਼ਾ ਕੁਮਾਰੀ ਦੇ ਨਾਲ ਪੁੱਜੇ ਸਨ, ਡੇਰਾ ਬੱਲਾਂ ਵਿਖੇ ਇਕ ਘੰਟੇ ਤੋਂ ਵੱਧ ਸਮਾਂ ਗੁਜ਼ਾਰਿਆ ਅਤੇ ਡੇਰਾ ਮੁਖੀ ਸੰਤ ਨਿਰਜਣ ਦਾਸ ਜੀ ਤੋਂ ਆਸ਼ੀਰਵਾਦ ਲਿਆ।

ਉਨਾਂ ਸਮਾਜ ਦੇ ਕਮਜ਼ੋਰ ਤੇ ਲਤਾੜੇ ਹੋਏ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਡੇਰਾ ਬੱਲਾ ਵੱਲੋਂ ਕੀਤੇ ਜਾ ਰਹੇ ਕੰਮਾਂ ਦੀ ਸ਼ਲਾਘਾ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਗੱਲ ਦੀ ਵੀ ਸ਼ਲਾਘਾ ਕੀਤੀ ਕਿ ਡੇਰਾ ਬੱਲਾਂ ਵੱਲੋਂ ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਤੇ ਸਿੱਖਿਆ ਸਹੂਲਤਾਂ ਮੁਹੱਈਆ ਕਰਨ ਦੇ ਯਤਨਾਂ ਦੀ ਵੀ ਸਲਾਹੁਤਾ ਕੀਤੀ।

ਮੁੱਖ ਮੰਤਰੀ ਨੇ ਡੇਰਾ ਬੱਲਾਂ ਨੂੰ ਇਸ ਗੱਲ ਦਾ ਪੂਰਨ ਭਰੋਸਾ ਦਿਵਾਇਆ ਕਿ ਉਨਾਂ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ਦੇ ਕੰਮਾਂ ਲਈ ਉਨਾਂ ਨੂੰ ਪੂਰਾ ਸਹਿਯੋਗ ਤੇ ਸਾਥ ਦਿੱਤਾ ਜਾਵੇਗਾ।

ਉਨਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਉਨਾਂ ਦੀ ਲੰਬੇ ਸਮੇਂ ਤੋਂ ਇੱਛਾ ਸੀ ਕਿ ਡੇਰਾ ਬੱਲਾਂ ਆ ਕੇ ਆਸ਼ੀਰਵਾਦ ਲਿਆ ਜਾਵੇ।

ਇਸ ਮੌਕੇ ਸੰਤ ਬਾਬਾ ਬਾਬਾ ਨਿਰੰਜਣ ਦਾਸ ਜੀ ਨੇ ਮੁੱਖ ਮੰਤਰੀ ਨੂੰ ਸ਼ਾਲ ਅਤੇ ਸਿਰੋਪਾ ਦੇ ਕੇ ਸਨਮਾਨਤ ਵੀ ਕੀਤਾ। ਇਸ ਮੌਕੇ ਲੋਕ ਸਭਾ ਮੈਂਬਰ ਚੌਧਰੀ ਸੰਤੋਖ ਸਿੰਘ, ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ, ਪਰਗਟ ਸਿੰਘ, ਚੌਧਰੀ ਸੁਰਿੰਦਰ ਸਿੰਘ, ਰਾਜਿੰਦਰ ਬੇਰੀ, ਸੁਸ਼ੀਲ ਕੁਮਾਰ ਰਿੰਕੂ, ਹਰਦੇਵ ਸਿੰਘ ਲਾਡੀ ਤੇ ਰਾਜ ਕੁਮਾਰ ਚੱਬੇਵਾਲ (ਸਾਰੇ ਵਿਧਾਇਕ) ਤੇ ਪਨਸਪ ਦੇ ਚੇਅਰਮੈਨ ਤੇਜਿੰਦਰ ਸਿੰਘ ਬਿੱਟੂ ਵੀ ਹਾਜ਼ਰ ਸਨ।

Leave A Reply

Your email address will not be published.