North India Times
hp_govt_corona_ad

ਮੋਦੀ ਸਰਕਾਰ ਦੀਆਂ ਜਨ ਵਿਰੋਧੀ ਨੀਤੀਆਂ ਖਿਲਾਫ ਕਾਂਗਰਸ 15 ਨੂੰ ਜਿ਼ਲ੍ਹਾ ਸਦਰ ਮੁਕਾਮਾਂ ਤੇ ਕਰੇਗੀ ਰੋਸ਼ ਪ੍ਰਦਰਸ਼ਨ

12 ਨੂੰ ਸੁਲਤਾਨਪੁਰ ਲੋਧੀ ਪੁੱਜਣ ਅਤੇ ਸਥਾਨਕ ਸਰਕਾਰਾਂ ਚੋਣਾਂ ਦੀਆਂ ਤਿਆਰੀਆਂ ਲਈ ਲਗਾਈਆਂ ਡਿਊਟੀਆਂ

ਇਹ ਫੈਸਲਾ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਜਿ਼ਲ੍ਹਾ ਪ੍ਰਧਾਨਾਂ ਨਾਲ ਹੋਈ ਬੈਠਕ ਵਿਚ ਲਿਆ ਗਿਆ। ਬੈਠਕ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਯਾਦਗਾਰੀ ਤਰੀਕੇ ਨਾਲ ਮਨਾਉਣ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੀ ਤਿਆਰੀ ਆਰੰਭਣ ਲਈ ਵੀ ਡਿਉਟੀਆਂ ਲਗਾਈਆਂ ਗਈਆਂ।  

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਵੱਲੋਂ 15 ਨਵੰਬਰ 2019 ਨੂੰ ਰਾਜ ਦੇ ਸਾਰੇ ਜਿ਼ਲ੍ਹਾ ਸਦਰ ਮੁਕਾਮਾਂ ਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਗਲਤ ਆਰਥਿਕ ਨੀਤੀਆਂ ਖਿਲਾਫ ਰੋਸ ਧਰਨੇ ਦਿੱਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।ਇਸ ਤੋਂ ਬਿਨ੍ਹਾਂ ਦੇਸ਼ ਦੇ ਕਿਸਾਨਾਂ ਦੇ ਹਿੱਤਾਂ ਦਾ ਘਾਣ ਕਰਦਿਆਂ ਕੀਤੀ ਜਾ ਰਹੀ ਖੇਤਰੀ ਵਿਆਪਕ ਆਰਥਿਕ ਭਾਗੀਦਾਰੀ (ਰਿਜਨਲ ਕੰਪਰੀਹੈਂਸਿਵ ਇਕੋਨਿਮਕ ਪਾਟਰਨਸਿ਼ਪ) ਸੰਧੀ ਦਾ ਵੀ ਪਾਰਟੀ ਵਿਰੋਧ ਕਰੇਗੀ।

ਇਹ ਫੈਸਲਾ ਸੂਬਾ ਕਾਂਗਰਸ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਅਗਵਾਈ ਵਿਚ ਜਿ਼ਲ੍ਹਾ ਪ੍ਰਧਾਨਾਂ ਨਾਲ ਹੋਈ ਬੈਠਕ ਵਿਚ ਲਿਆ ਗਿਆ। ਬੈਠਕ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਯਾਦਗਾਰੀ ਤਰੀਕੇ ਨਾਲ ਮਨਾਉਣ ਅਤੇ ਸਥਾਨਕ ਸਰਕਾਰਾਂ ਦੀਆਂ ਚੋਣਾਂ ਦੀ ਤਿਆਰੀ ਆਰੰਭਣ ਲਈ ਵੀ ਡਿਉਟੀਆਂ ਲਗਾਈਆਂ ਗਈਆਂ।

ਇਸ ਸਬੰਧੀ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਅਨਾੜੀ ਆਰਥਿਕ ਨੀਤੀਆਂ ਕਾਰਨ ਅੱਜ ਦੇਸ਼ ਵਿਆਪਕ ਮੰਦੀ ਦਾ ਸਿ਼ਕਾਰ ਹੈ।

ਉਦਯੋਗ ਬੰਦ ਹੋ ਰਹੇ ਹਨ। ਬੇਰੋਜਗਾਰੀ ਆਪਣੀ ਉਚੱਤਮ ਦਰ ਤੇ ਹੈ।ਨੌਜਵਾਨਾਂ ਨੂੰ ਨਵੇਂ ਰੁਜਗਾਰ ਮਿਲਣ ਦੀ ਬਜਾਏ ਪਹਿਲਾਂ ਰੋਜਗਾਰ ਤੇ ਲੱਗੇ ਲੋਕਾਂ ਦੇ ਰੋਜਗਾਰ ਖੁ਼ਸ ਰਹੇ ਹਨ। ਕਿਸਾਨੀ ਆਪਣੇ ਸਭ ਤੋਂ ਬੁਰੇ ਦੌਰ ਵਿਚੋਂ ਲੰਘ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕਰਨ ਲਈ ਪਾਰਟੀ ਵੱਲੋਂ 15 ਨਵੰਬਰ ਨੂੰ ਸੂਬੇ ਵਿਚ ਵਿਰੋਧ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਇਸ ਮੌਕੇ ਉਨ੍ਹਾਂ ਨੇ ਹੋਰ ਕਿਹਾ ਕਿ ਕੇਂਦਰ ਸਰਕਾਰ ਜੋ ਖੇਤਰੀ ਵਿਆਪਕ ਆਰਥਿਕ ਭਾਗੀਦਾਰੀ ਸਮਝੌਤਾ ਕਰਨ ਜਾ ਰਹੀ ਹੈ ਜੇ ਇਹ ਹੋ ਗਿਆ ਤਾਂ ਇਸ ਤੋਂ ਬਾਅਦ ਦੇਸ਼ ਦੇ ਕਿਸਾਨਾਂ, ਦੁੱਧ ਉਤਪਾਦਕਾਂ ਦੀ ਆਰਥਿਕਤਾ ਪੂਰੀ ਤਰਾਂ ਤਬਾਹ ਹੋ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਇਸ ਸਮਝੌਤੇ ਤਹਿਤ ਵਿਦੇਸ਼ਾਂ ਤੋਂ ਸਸਤੇ ਅਨਾਜ ਅਤੇ ਦੁੱਧ ਉਤਪਾਦਕ ਦਾ ਆਯਾਤ ਹੋ ਸਕੇਗਾ। ਇਸ ਦਾ ਸਿੱਧਾ ਅਸਰ ਸਾਡੇ ਦੇਸ਼ ਦੇ ਕਿਸਾਨਾਂ ਤੇ ਪਵੇਗਾ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੇ ਕਿਸਾਨਾਂ ਨੂੰ ਪਹਿਲਾਂ ਹੀ ਉਨ੍ਹਾਂ ਦੀ ਉਪਜ ਦਾ ਪੂਰਾ ਮੁੱਲ ਨਹੀਂ ਮਿਲ ਰਿਹਾ ਹੈ।

ਜਦ ਕਿ ਇਸ ਸਮਝੌਤੇ ਦੇ ਲਾਗੂ ਹੋਣ ਤੋਂ ਬਾਅਦ ਤਾਂ ਦੇਸ਼ ਦਾ ਕਿਸਾਨ ਪੂਰੀ ਤਰਾਂ ਬਰਬਾਦ ਹੋ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਬੇਸ਼ਕ ਕੇਂਦਰ ਦੀ ਭਾਜਪਾ ਦੀ ਅਗਵਾਈ ਵਾਲੀ ਮੋਦੀ ਸਰਕਾਰ ਦੀਆਂ ਸਮੂਹ ਨੀਤੀਆਂ ਹੀ ਕਿਸਾਨ ਵਿਰੋਧੀ ਰਹੀਆਂ ਹਨ ਪਰ ਇਹ ਸਮਝੌਤਾ ਕਰਕੇ ਤਾਂ ਮੋਦੀ ਸਰਕਾਰ ਨੇ ਕਿਸਾਨਾਂ ਨੂੰ ਭਿਖਾਰੀ ਬਣਾਉਣ ਦਾ ਪ੍ਰਬੰਧ ਕਰ ਦਿੱਤਾ ਹੈ।

ਉਨ੍ਹਾਂ ਨੇ ਕਿਹਾ ਕਿ ਮੋਦੀ ਸਰਕਾਰ ਦੀਆਂ ਅਜਿਹੀਆਂ ਹੀ ਲੋਕ ਵਿਰੋਧ ਨੀਤੀਆਂ ਦਾ ਵਿਰੋਧ ਕਰਨ ਅਤੇ ਦੇਸ਼ ਦੇ ਅਵਾਮ ਨੂੰ ਇਨ੍ਹਾਂ ਦੇ ਮਾੜੇ ਅਸਰ ਬਾਰੇ ਜਾਗਰੂਕ ਕਰਨ ਲਈ ਦੇਸ਼ ਵਿਆਪੀ ਵਿਰੋਧ ਪ੍ਰਦਰਸ਼ਨਾਂ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।

ਸ੍ਰੀ ਜਾਖੜ ਨੇ ਖੇਤਰੀ ਵਿਆਪਕ ਆਰਥਿਕ ਭਾਗੀਦਾਰੀ ਸਮਝੌਤੇ ਵਰਗੇ ਕਿਸਾਨ ਵਿਰੋਧੀ ਫੈਸਲੇ ਤੇ ਕੇਂਦਰ ਵਿਚ ਭਾਗੀਦਾਰ ਸ਼੍ਰੋਮਣੀ ਅਕਾਲੀ ਦਲ ਤੇ ਸਵਾਲ ਚੁੱਕਦਿਆ ਕਿਹਾ ਕਿ ਕਿਸਾਨਾਂ ਦੀ ਹਿੱਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਪਾਰਟੀ ਦੇ ਆਗੂ ਚੁੱਪ ਕਿਉਂ ਹਨ। ਉਨ੍ਹਾਂ ਨੇ ਕਿਹਾ ਕਿ ਅਕਾਲੀ ਆਗੂਆਂ ਨੇ ਕਿਸਾਨਾਂ ਦੇ ਹਿੱਤਾਂ ਤੋਂ ਮੁੱਖ ਮੋੜ ਲਿਆ ਹੈ।

ਇਸ ਤੋਂ ਬਿਨ੍ਹਾਂ ਉਨ੍ਹਾਂ ਨੇ ਸਮੂਹ ਪਾਰਟੀ ਆਗੂਆਂ ਨੂੰ 12 ਨਵੰਬਰ ਨੂੰ ਸੁਲਤਾਰਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸਿ਼ਰਕਤ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਕੋਸਿ਼ਸ ਕੀਤੀ ਗਈ ਕਿ ਇਕੋ ਸਟੇਜ਼ ਲੱਗੇ ਪਰ ਅਕਾਲੀ ਆਗੂਆਂ ਦੀ ਹਊਮੇ ਨੇ ਅਜਿਹਾ ਨਹੀਂ ਹੋਣ ਦਿੱਤਾ।

ਸ੍ਰੀ ਜਾਖੜ ਨੇ ਇਸ ਮੌਕੇ ਪਾਰਟੀ ਨੂੰ ਆਉਣ ਵਾਲੇ ਸਮੇਂ ਵਿਚ ਸਥਾਨਕ ਰਾਜ ਸੰਸਥਾਵਾਂ ਦੀਆਂ ਚੋਣਾਂ ਦੀ ਤਿਆਰੀ ਵੀ ਹੁਣ ਤੋਂ ਹੀ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਸਬੰਧੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਆਪਣੇ ਚੋਣ ਵਾਅਦੇ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੇ ਕੰਮਾਂ ਦੀ ਜਾਣਕਾਰੀ ਘਰ ਘਰ ਪੁੱਜਦੀ ਕੀਤੀ ਜਾਵੇ।

Leave A Reply

Your email address will not be published.